17 March, Indian NEWS Analysis with Pritam Singh Rupal
ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਖ਼ਿਲਾਫ਼ ਲਾਗੂ ਕੀਤੇ ਗਏ ਕੌਮੀ ਸੁਰੱਖਿਆ ਕਾਨੂੰਨ (ਐਨਐੱਸਏ) ਦੀ ਮਿਆਦ ਵਧਾਉਣ ਤੋਂ ਇਨਕਾਰ ਕਰ ਦਿੱਤਾ ਹੈ। ਇਹ ਸਾਰੇ ਸਾਥੀ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਡੀਜੀਪੀ ਗੌਰਵ ਯਾਦਵ ਨੇ ਪੁਸ਼ਟੀ ਕੀਤੀ ਹੈ ਕਿ ਇਨ੍ਹਾਂ ਸੱਤ ਵਿਅਕਤੀਆਂ ਨੂੰ ਪੰਜਾਬ ਵਾਪਸ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਦੇ ਬਾਰਡਰ ਰੇਂਜ ਦੇ ਡੀਆਈਜੀ ਸਤਿੰਦਰ ਸਿੰਘ ਨੇ ਦੱਸਿਆ ਕਿ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਪੰਜਾਬ ਵਾਪਸ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਹ ਸਾਥੀ ਹਨ: ਬਸੰਤ ਸਿੰਘ, ਭਗਵੰਤ ਸਿੰਘ ਬਾਜੇਕੇ, ਗੁਰਮੀਤ ਸਿੰਘ ਬੁੱਕਣ ਵਾਲਾ, ਸਰਬਜੀਤ ਸਿੰਘ ਉਰਫ਼ ਦਲਜੀਤ ਸਿੰਘ ਕਲਸੀ, ਗੁਰਜਿੰਦਰ ਸਿੰਘ ਉਰਫ਼ ਗੁਰੀ ਔਜਲਾ, ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਅਤੇ ਕੁਲਵੰਤ ਸਿੰਘ। ਇਨ੍ਹਾਂ ਸਾਥੀਆਂ ਨੂੰ ਟਰਾਂਜ਼ਿਟ ਰਿਮਾਂਡ 'ਤੇ ਪੰਜਾਬ ਲਿਆਂਦਾ ਜਾਵੇਗਾ ਅਤੇ ਅਜਨਾਲਾ ਪੁਲੀਸ ਥਾਣੇ ਵਿੱਚ ਦਰਜ ਕੇਸ ਸਬੰਧੀ ਗ੍ਰਿਫ਼ਤਾਰੀ ਪਾਈ ਜਾਵੇਗੀ। ਫਰਵਰੀ 2023 ਵਿੱਚ ਅਜਨਾਲਾ ਪੁਲੀਸ ਥਾਣੇ 'ਤੇ ਹਮਲਾ ਕਰਨ ਦੇ ਦੋਸ਼ ਹੇਠ ਇਹ ਕੇਸ ਦਰਜ ਕੀਤਾ ਗਿਆ ਸੀ।
You May Also Like

Shimon Davis
Shimon Davis

We learn Italian step by step | Impariamo l'italiano piano piano
Myra | The Learn Italian Network

Easy Mandarin News | Learn Chinese with Daily News
Easy Mandarin News

Existential Stoic Podcast
Danny & Randy

Inside Islam
Inside Islam Podcast

Fethullah Gülen Sohbetleri
Yavuz Turan

リセマム 最新教育情報
株式会社イード

Bishop TD Jakes Sermons
Word Life

Talking With Dr. Terrie - 180 Seconds To A Better You
Terrie wurzbacher

Wayne Dyer Podcast
Vishnu Swami
Community discussion