24 Jan, Indian NEWS Analysis with Pritam Singh Rupal
Episode

24 Jan, Indian NEWS Analysis with Pritam Singh Rupal

ਖਡੂਰ ਸਾਹਿਬ ਸੰਸਦੀ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਜੋ ਕਿ ਇਸ ਵੇਲੇ ਕੌਮੀ ਸੁਰੱਖਿਆ ਐਕਟ (ਐੱਨਐੱਸਏ) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ, ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਇਕ ਪਟੀਸ਼ਨ ਦਾਇਰ ਕੀਤੀ ਹੈ। ਉਸ ਨੇ ਸੰਸਦ ਦੇ ਇਜਲਾਸ ਵਿੱਚ ਸ਼ਾਮਲ ਹੋਣ ਅਤੇ 26 ਜਨਵਰੀ ਨੂੰ ਹੋਣ ਵਾਲੇ ਗਣਤੰਤਰ ਦਿਵਸ ਸਬੰਧੀ ਸਮਾਰੋਹਾਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਹੈ। ਆਪਣੀ ਇਸ ਪਟੀਸ਼ਨ ਵਿੱਚ ਅੰਮ੍ਰਿਤਪਾਲ ਸਿੰਘ ਨੇ ਦਲੀਲ ਦਿੱਤੀ ਹੈ ਕਿ ਉਸ ਦੀ ਲੰਬੀ ਗੈਰ-ਮੌਜੂਦਗੀ ਕਾਰਨ ਉਸ ਦੇ 19 ਲੱਖ ਵੋਟਰਾਂ ਦੀ ਆਵਾਜ਼ ਸੰਸਦ ਵਿੱਚ ਨਹੀਂ ਪਹੁੰਚ ਪਾ ਰਹੀ ਹੈ। ਉਸ ਨੇ ਦਾਅਵਾ ਕੀਤਾ ਕਿ ਉਸ ਦੀ ਗ੍ਰਿਫ਼ਤਾਰੀ ਸਿਆਸਤ ਤੋਂ ਪ੍ਰੇਰਿਤ ਹੈ ਅਤੇ ਉਸ ਦੀ ਵਧਦੀ ਪ੍ਰਸਿੱਧੀ ਨੂੰ ਰੋਕਣ ਦੀ ਇਕ ਕੋਸ਼ਿਸ਼ ਹੈ।

Community discussion