29 Jan, Indian NEWS Analysis with Pritam Singh Rupal
ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਫਰਲੋਅ ਦੀ ਮਿਆਦ ਮਿਲ ਗਈ ਹੈ। ਇਸ ਵਾਰ ਉਸ ਨੂੰ 30 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਰਾਮ ਰਹੀਮ ਦੋ ਸਾਧਵੀਆਂ ਨਾਲ ਜਬਰ-ਜਨਾਹ ਦੇ ਦੋਸ਼ਾਂ ਹੇਠ ਹਰਿਆਣਾ ਦੀ ਰੋਹਤਕ ਜੇਲ੍ਹ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਇਹ ਚਾਰ ਸਾਲਾਂ ਵਿੱਚ ਉਸਦੀ 12ਵੀਂ ਪੈਰੋਲ ਹੈ। ਉਸਨੂੰ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਲਗਭਗ ਇੱਕ ਹਫ਼ਤਾ ਪਹਿਲਾਂ ਅਤੇ ਹਰਿਆਣਾ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਇਹ ਪੈਰੋਲ ਮਿਲੀ ਹੈ। ਡੇਰਾ ਮੁਖੀ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸੁਨਾਰੀਆ ਜੇਲ੍ਹ ਵਿੱਚੋਂ ਰਿਹਾਅ ਕੀਤਾ ਗਿਆ ਹੈ। ਅਗਸਤ 2017 ਵਿੱਚ ਦੋ ਸਾਧਵੀਆਂ ਨਾਲ ਜਬਰ-ਜਨਾਹ ਦੇ ਮਾਮਲੇ ਵਿੱਚ ਸਜ਼ਾ ਸੁਣਾਏ ਜਾਣ ਤੋਂ ਬਾਅਦ, ਇਹ ਪਹਿਲੀ ਵਾਰ ਹੈ ਜਦੋਂ ਉਸਨੂੰ ਸਿਰਸਾ ਡੇਰੇ ਜਾਣ ਦੀ ਇਜਾਜ਼ਤ ਮਿਲੀ ਹੈ, ਜਿੱਥੇ ਉਹ ਦਸ ਦਿਨ ਠਹਿਰੇਗਾ। ਇਸ ਤੋਂ ਬਾਅਦ ਉਹ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਵਿੱਚ ਸਥਿਤ ਬਰਨਾਵਾ ਵਿੱਚ ਰਹੇਗਾ। ਉਸਨੂੰ ਇਹ ਫਰਲੋਅ 5 ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਚੋਣਾਂ ਤੋਂ ਕੁਝ ਦਿਨ ਪਹਿਲਾਂ ਦਿੱਤੀ ਗਈ ਹੈ। ਪਿਛਲੀ ਵਾਰ ਉਸਨੂੰ 20 ਦਿਨ ਦੀ ਪੈਰੋਲ ਪਿਛਲੇ ਸਾਲ 5 ਅਕਤੂਬਰ ਨੂੰ ਹੋਈਆਂ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਚਾਰ ਦਿਨ ਪਹਿਲਾਂ ਦਿੱਤੀ ਗਈ ਸੀ। ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਪਿਛਲੇ ਸਾਲ ਅਗਸਤ ਵਿੱਚ 21 ਦਿਨ ਦੀ ਫਰਲੋਅ ਦਿੱਤੀ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ 'ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਫੈਸਲਾ ਸਰਕਾਰ ਦੀ ਦੋਹਰੀ ਨੀਤੀ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਕਿਹਾ ਕਿ ਸਿਆਸੀ ਫਾਇਦੇ ਲਈ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ, ਜਦਕਿ ਦੇਸ਼ ਦੀਆਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਨੂੰ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਰਿਹਾਅ ਨਹੀਂ ਕੀਤਾ ਜਾ ਰਿਹਾ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਜਪਾ ਸਰਕਾਰ ਸਿਆਸੀ ਲਾਭ ਲਈ ਰਾਮ ਰਹੀਮ ਦੇ ਘਿਨਾਉਣੇ ਅਪਰਾਧਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ।
You May Also Like

sarah marie anderson's podcast
sarah marie anderson

Motivational Speeches
Motivationly

Shimon Davis
Shimon Davis

We learn Italian step by step | Impariamo l'italiano piano piano
Myra | The Learn Italian Network

Easy Mandarin News | Learn Chinese with Daily News
Easy Mandarin News

STOPTIME: Live in the Moment.
Lisa Hopkins, Wide Open Stages

Grasshopper Notes Podcast
John Morgan

Existential Stoic Podcast
Danny & Randy

Inside Islam
Inside Islam Podcast

Fethullah Gülen Sohbetleri
Yavuz Turan
Community discussion